JALANDHAR WEATHER

ਝੋਨੇ ਦੀ ਖਰੀਦ ਨੂੰ ਲੈ ਕੇ ਬੀ.ਕੇ.ਯੂ. ਲੱਖੋਵਾਲ ਟਿਕੈਤ ਵਲੋਂ ਚੱਕਾ ਜਾਮ

ਰਾਮਾਂ ਮੰਡੀ, 12 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਵਲੋਂ ਸਾਂਝੇ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਅੱਜ ਭਾਈ ਘਨਈਆ ਚੌਕ ਵਿਚ ਟ੍ਰੈਫਿਕ ਜਾਮ ਕੀਤਾ। ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਸਕੱਤਰ ਸਰੂਪ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹੁਣ ਤੱਕ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਆੜ੍ਹਤੀ, ਸ਼ੈਲਰ ਮਾਲਕ ਅਤੇ ਕਿਸਾਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਾ ਤਾਂ ਝੋਨਾ ਖਰੀਦਿਆ ਗਿਆ ਹੈ ਅਤੇ ਨਾ ਹੀ ਬਾਰਦਾਨਾ ਉਪਲਬੱਧ ਕਰਵਾਇਆ ਗਿਆ ਹੈ। ਜੇਕਰ ਸਰਕਾਰ ਨੇ ਫਿਰ ਵੀ ਕੋਈ ਕਦਮ ਨਾ ਚੁੱਕਿਆ ਤਾਂ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ