JALANDHAR WEATHER

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਲੋਂ 24 ਪੰਚਾਇਤਾਂ ਦੀ ਚੋਣ ਰੱਦ ਕਰਨ ਦੇ ਫੈਸਲੇ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਤੇਜਿੰਦਰ ਸਿੰਘ ਮਿੱਡੂਖੇੜਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਮਲੋਟ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੀਤਇੰਦਰ ਸਿੰਘ ਸੰਮੇਵਾਲੀ ਅਤੇ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਸਾਂਝੇ ਤੌਰ ਉਤੇ ਭਾਈ ਮਹਾ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਚੋਣ ਕਮਿਸ਼ਨ ਵਲੋਂ ਗਿੱਦੜਬਾਹਾ ਹਲਕੇ ਦੀਆਂ 24 ਪੰਚਾਇਤਾਂ ਦੀ ਚੋਣ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਇਸ ਸੰਬੰਧੀ ਲੜੀ ਕਾਨੂੰਨੀ ਲੜਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਪੰਜਾਬ ਨੂੰ ਕੁਰਸੀ ਉਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਅਤੇ ਅਸਤੀਫਾ ਦੇਣਾ ਚਾਹੀਦਾ ਹੈ ਕਿਉਂਕਿ ਪੰਚਾਇਤੀ ਚੋਣਾਂ ਵਿਚ ਵੱਡੀ ਪੱਧਰ ਉਤੇ ਧਾਂਦਲੀਆਂ ਸਾਹਮਣੇ ਆਈਆਂ ਹਨ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ