JALANDHAR WEATHER

ਸਰਪੰਚੀ ਦੀਆਂ ਚੋਣਾਂ ਤੋਂ ਪਹਿਲਾਂ ਪਿੰਡ ਕੌਲਪੁਰ ਵਿਚ ਹੰਗਾਮਾ

ਘੋਗਰਾ (ਹੁਸ਼ਿਆਰਪੁਰ), 12 ਅਕਤੂਬਰ (ਆਰ. ਐੱਸ. ਸਲਾਰੀਆ)-ਮੁਕੇਰੀਆਂ ਦੇ ਪਿੰਡ ਕੌਲਪੁਰ 'ਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਸਰਕਾਰੀ ਮੁਲਾਜ਼ਮ ਸਰਕਾਰੀ ਛੁੱਟੀ ਵਾਲੇ ਦਿਨ ਸਰਕਾਰੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਦੇ ਘਰ ਪਹੁੰਚੇ। ਪਟਵਾਰੀ ਗਿਰਦਾਵਰ ਨੂੰ ਦੇਖ ਕੇ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ ਅਤੇ ਸਰਕਾਰੀ ਅਧਿਕਾਰੀਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਮਾਮਲਾ ਗਰਮ ਹੁੰਦਾ ਦੇਖ ਪਟਵਾਰੀ ਅਤੇ ਗਰਦਾਵਰ ਬਿਨਾਂ ਕੋਈ ਸੁਰਾਗ ਛੱਡੇ ਵਾਪਸ ਪਰਤੇ। ਜਾਣਕਾਰੀ ਦਿੰਦਿਆਂ ਪਿੰਡ ਕੌਲਪੁਰ ਦੇ ਸਰਪੰਚ ਉਮੀਦਵਾਰ ਮਲਕੀਤ ਸਿੰਘ ਨੇ ਦੱਸਿਆ ਕਿ ਮੇਰਾ ਨਾ ਤਾਂ ਕਿਸੇ ਸਰਕਾਰੀ ਜਗ੍ਹਾ 'ਤੇ ਕੋਈ ਕਬਜ਼ਾ ਹੈ ਅਤੇ ਨਾ ਹੀ ਕੋਈ ਹੋਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਮੈਂ ਸਰਕਾਰੀ ਜਗ੍ਹਾ 'ਤੇ ਮਕਾਨ ਬਣਾਇਆ ਹੈ। ਮਲਕੀਤ ਸਿੰਘ ਦਾ ਕਹਿਣਾ ਹੈ ਕਿ ਸਾਰਾ ਪਿੰਡ ਮੇਰੇ ਨਾਲ ਸਹਿਮਤ ਹੈ, ਇਸ ਲਈ ਵਿਰੋਧੀਆਂ ਦੀਆਂ ਚਾਲਾਂ ਕਰਕੇ ਮੈਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਮੈਡਮ ਕੋਮਲ ਮਿੱਤਲ ਨਾਲ ਫੋਨ ਉਤੇ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਮੀਡੀਆ ਵਲੋਂ ਮਾਮਲਾ ਮੇਰੇ ਧਿਆਨ ਵਿਚ ਲਿਆਂਦਾ ਗਿਆ ਹੈ, ਜਿਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ, ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ