JALANDHAR WEATHER

ਫਰਾਲਾ 'ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਕਟਾਰੀਆਂ (ਨਵਾਂਸ਼ਹਿਰ), 12 ਅਕਤੂਬਰ (ਪ੍ਰੇਮੀ ਸੰਧਵਾਂ)-ਪਿੰਡ ਫਰਾਲਾ ਵਿਖੇ ਸਰਬ ਧਰਮ ਮਹਾ ਸਭਾ ਵਲੋਂ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਮੇਘਨਾਦ, ਰਾਵਣ ਤੇ ਕੁੰਭਕਰਨ ਦੇ ਪੁਤਲਿਆ ਨੂੰ ਪ੍ਰਧਾਨ ਹਰਭਜਨ ਸਿੰਘ ਅਟਵਾਲ, ਬਲਵੀਰ ਸਿੰਘ ਬਾਲੀ ਸਾਬਕਾ ਪੰਚ, ਜਨਾਬ ਇਕਬਾਲ ਮੁਹੰਮਦ, ਰਾਮ ਮੂਰਤੀ ਸ਼੍ਰੀਧਰ, ਸਰਬਜੀਤ ਸਿੰਘ ਅਟਵਾਲ, ਜੱਸਾ ਮਾਨ, ਮਨਦੀਪ ਤਲਵਾੜ ਆਦਿ ਪ੍ਰਬੰਧਕਾਂ ਵਲੋਂ ਅਗਨੀ ਦਿਖਾਈ ਗਈ। ਇਸ ਮੌਕੇ ਡਾਇਰੈਕਟਰ ਜਸਵਿੰਦਰ ਸਿੰਘ ਅਟਵਾਲ ਆਦਿ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ