JALANDHAR WEATHER

ਅਜਨਾਲਾ 'ਚ ਖੁਸ਼ਪਾਲ ਸਿੰਘ ਧਾਲੀਵਾਲ ਵਲੋਂ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ

ਅਜਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਵਲੋਂ ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਕਲੱਬ ਵਲੋਂ ਕੀਰਤਨ ਦਰਬਾਰ ਸੇਵਾ ਸੁਸਾਇਟੀ ਅਜਨਾਲਾ ਦੀ ਗਰਾਊਂਡ 'ਚ ਕਰਵਾਏ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਐਨ.ਆਰ.ਆਈ. ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਫ਼ਰਜ਼ੰਦ ਖੁਸ਼ਪਾਲ ਸਿੰਘ ਧਾਲੀਵਾਲ ਵਲੋਂ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ