ਬਾਬਾ ਸਿੱਦੀਕੀ ਦੇ ਹਤਿਆਰਿਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ - ਖੜਗੇ
ਨਵੀਂ ਦਿੱਲੀ, 13 ਅਕਤੂਬਰ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਸ਼ਨੀਵਾਰ ਸ਼ਾਮ ਅਣਪਛਾਤੇ ਹਮਲਾਵਰਾਂ ਦੁਆਰਾ ਮਾਰੇ ਗਏ ਸਾਬਕਾ ਮੰਤਰੀ ਅਤੇ ਐਨ.ਸੀ.ਪੀ. ਨੇਤਾ ਬਾਬਾ ਸਿੱਦੀਕੀ ਦੇ ਪਰਿਵਾਰ ਪ੍ਰਤੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਖੜਗੇ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ।