ਪੁਲਿਸ ਵਲੋਂ ਨੌਜਵਾਨਾਂ ਦੀ ਕੁੱਟਮਾਰ ਕਰਨ ਦੇ ਵਿਰੋਧ 'ਚ ਪਿੰਡ ਵਾਸੀਆਂ ਨੇ ਕੀਤਾ ਰੋਡ ਜਾਮ
ਫ਼ਿਰੋਜ਼ਪੁਰ, 13 ਅਕਤੂਬਰ (ਲਖਵਿੰਦਰ ਸਿੰਘ) - ਇਥੋਂ ਨਜ਼ਦੀਕੀ ਪਿੰਡ ਝੋਕ ਹਰੀ ਹਰ ਵਿਖੇ ਬੀਤੀ ਰਾਤ ਪੁਲਿਸ ਵਲੋਂ ਨੌਜਵਾਨਾਂ ਦੀ ਕੁੱਟਮਾਰ ਕਰਨ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਧਰਨਾ ਲਗਾ ਕੇ ਰੋਡ ਜਾਮ ਕਰ ਦਿੱਤਾ। ਪਿੰਡ ਦੇ ਮੋਹਤਬਰਾਂ ਨੇ ਕਿਹਾ ਕਿ ਧਰਨਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ।