ਏਕਨਾਥ ਸ਼ਿੰਦੇ ਵਲੋਂ ਅਧਿਕਾਰੀਆਂ ਨੂੰ ਬਾਬਾ ਸਿੱਦੀਕੀ ਦਾ ਪੂਰੇ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਦਾ ਪ੍ਰਬੰਧ ਕਰਨ ਦੇ ਨਿਰਦੇਸ਼
ਮੁੰਬਈ, 13 ਅਕਤੂਬਰ - ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਬਾਬਾ ਸਿੱਦੀਕੀ ਲਈ ਪੂਰੇ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਦਾ ਪ੍ਰਬੰਧ ਕਰਨ ਕਿਉਂਕਿ ਬਾਬਾ ਸਿੱਦੀਕੀ ਨੇ 2004-2008 ਦੌਰਾਨ ਮਹਾਰਾਸ਼ਟਰ ਸਰਕਾਰ ਵਿਚ ਮੰਤਰੀ ਵਜੋਂ ਸੇਵਾ ਕੀਤੀ ਸੀ ਅਤੇ ਮਹਾਡਾ ਦੇ ਚੇਅਰਮੈਨ ਵਜੋਂ ਵੀ ਕੰਮ ਕੀਤਾ ਸੀ।