ਜੋ ਹੋਇਆ, ਬਹੁਤ ਮੰਦਭਾਗਾ ਤੇ ਨਿੰਦਣਯੋਗ - ਬਾਬਾ ਸਿੱਦੀਕੀ ਹੱਤਿਆਕਾਂਡ 'ਤੇ ਮਨੀਸ਼ ਤਿਵਾੜੀ
ਚੰਡੀਗੜ੍ਹ, 13 ਅਕਤੂਬਰ - ਬਾਬਾ ਸਿੱਦੀਕੀ ਹੱਤਿਆਕਾਂਡ 'ਤੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ, "...ਜੋ ਹੋਇਆ ਉਹ ਬਹੁਤ ਮੰਦਭਾਗਾ ਅਤੇ ਨਿੰਦਣਯੋਗ ਹੈ। ਸਰਕਾਰ ਨੂੰ ਇਸ ਪਿੱਛੇ ਸਾਜ਼ਿਸ਼ ਰਚਣ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਯਕੀਨੀ ਬਣਾਉਣੀ ਚਾਹੀਦੀ ਹੈ... ਇਹ ਮਹਾਰਾਸ਼ਟਰ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਮਿਸਾਲ ਹੈ।"