ਝੋਨੇ ਦੀ ਖ਼ਰੀਦ ਸੰਬੰਧੀ ਰਾਜਾ ਵੜਿੰਗ ਵਲੋਂ ਸਰਕਾਰ ਨੂੰ ਚਾਰ ਦਿਨ ਦਾ ਅਲਟੀਮੇਟਮ
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਝੋਨੇ ਦੀ ਖ਼ਰੀਦ ਸੰਬੰਧੀ ਆਈਆਂ ਮੁਸ਼ਕਿਲਾਂ 'ਤੇ ਸਰਕਾਰ ਨੂੰ ਕਾਂਗਰਸ ਵਲੋਂ ਚਾਰ ਦਿਨ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮਸਲਾ ਹੱਲ ਨਾ ਕੀਤਾ ਗਿਆ ਤਾਂ ਕਾਂਗਰਸ ਵਲੋਂ ਜ਼ਿਲ੍ਹਾ ਪੱਧਰੀ ਧਰਨਿਆਂ ਤੋਂ ਇਲਾਵਾ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਸੰਚਾਲਕਾਂ ਵਲੋਂ 12 ਤੋਂ ਤਿੰਨ ਵੱਖ ਵੱਖ ਸੜਕਾਂ ਤੇ ਦਿੱਤੇ ਜਾ ਰਹੇ ਧਰਨਿਆਂ ਵਿੱਚ ਕਾਂਗਰਸੀ ਵਰਕਰ ਸ਼ਾਮਿਲ ਹੋਣਗੇ।