ਤਿੰਨ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਧਰਨਾ ਲਗਾਤਾਰ ਜਾਰੀ
ਫ਼ਿਰੋਜ਼ਪੁਰ, 13 ਅਕਤੂਬਰ (ਲਖਵਿੰਦਰ ਸਿੰਘ) - ਫ਼ਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਲੱਗਾ ਧਰਨਾ ਤਿੰਨ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਜਾਰੀ ਹੈ। ਹਾਲੇ ਤੱਕ ਪੁਲਿਸ ਵਲੋਂ ਕੋਈ ਕਾਰਵਾਈ ਕਰਨ ਦਾ ਭਰੋਸਾ ਨਹੀਂ ਦਿੱਤਾ ਗਿਆ। ਮੌਕੇ 'ਤੇ ਪਹੁੰਚੇ ਡੀ.ਐਸ.ਪੀ ਦਿਹਾਤੀ ਕਰਨ ਸ਼ਰਮਾ ਅਤੇ ਡੀ.ਐਸ.ਪੀ. ਰਾਜਬੀਰ ਸਿੰਘ ਨੇ ਚੁੱਪ ਧਾਰੀ ਹੋਈ ਹੈ।ਓਧਰ ਐਸ.ਐਸ.ਪੀ. ਨੇ ਵੀ ਫੋਨ ਨਹੀਂ ਚੁੱਕਿਆ। ਜਾਮ ਕਾਰਨ ਰਾਹਗੀਰ ਵੱਡੀ ਗਿਣਤੀ ਵਿਚ ਪ੍ਰੇਸ਼ਾਨ ਹੋ ਰਹੇ ਹਨ।