ਬਾਬਾ ਸਿੱਦੀਕੀ ਹੱਤਿਆਕਾਂਡ ਦੇ ਤੀਜੇ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ - ਮੁੰਬਈ ਕ੍ਰਾਈਮ ਬ੍ਰਾਂਚ
ਮੁੰਬਈ, 13 ਅਕਤੂਬਰ - ਮੁੰਬਈ ਕ੍ਰਾਈਮ ਬ੍ਰਾਂਚ ਦਾ ਕਹਿਣਾ ਹੈ ਕਿ ਐਨ.ਸੀ.ਪੀ. ਨੇਤਾ ਬਾਬਾ ਸਿੱਦੀਕੀ 'ਤੇ ਕੁੱਲ 6 ਰਾਊਂਡ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ 'ਚੋਂ 3 ਗੋਲੀਆਂ ਬਾਬਾ ਸਿੱਦੀਕੀ ਨੂੰ ਲੱਗੀਆਂ। ਤੀਜੇ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।