JALANDHAR WEATHER

ਕਿਸਾਨਾਂ ਨੇ ਬਠਿੰਡਾ-ਚੰਡੀਗੜ੍ਹ ਮੁੱਖ ਸੜਕ ਕੀਤੀ ਜਾਮ

 ਭਵਾਨੀਗੜ੍ਹ, (ਸੰਗਰੂਰ) 13 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਕਿਸਾਨਾਂ ਨੇ ਝੋਨੇ ਦੀ ਖ਼ਰੀਦ ਅਤੇ ਸ਼ੈਲਰਾਂ ਵਿਚ ਪਏ ਝੋਨੇ ਦੇ ਸਟਾਕ ਨੂੰ ਖ਼ਾਲੀ ਕਰਵਾਉਣ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਬਠਿੰਡਾ-ਚੰਡੀਗੜ੍ਹ ਮੁੱਖ ਸੜਕ ਜਾਮ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ