ਕਿਸਾਨਾਂ ਵਲੋਂ ਅੱਡਾ ਮੰਡਿਆਲਾਂ ਵਿਖੇ ਹੁਸ਼ਿਆਰਪੁਰ-ਜਲੰਧਰ ਸੜਕ ਅਤੇ ਰੇਲਵੇ ਲਾਈਨ 'ਤੇ ਧਰਨਾ
ਨਸਰਾਲਾ, 13 ਅਕਤੂਬਰ (ਸਤਵੰਤ ਸਿੰਘ ਥਿਆੜਾ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਭਾਰਤੀ ਕਿਸਾਨ ਯੁਨੀਅਨ ਰਾਜੇਵਾਲ ਦੇ ਅਹੁਦੇਦਾਰਾਂ ਵਲੋ ਕਿਸਾਨਾਂ ਨਾਲ ਮਿਲ ਕੇ ਅੱਡਾ ਮੰਡਿਆਲਾਂ ਵਿਖੇ ਹੁਸ਼ਿਆਰਪੁਰ ਜਲੰਧਰ ਰੋਡ ਤੇ ਰੇਲਵੇ ਲਾਈਨ 'ਤੇ ਧਰਨਾ ਲਾ ਕੇ ਆਵਾਜਾਈ ਬੰਦ ਕਰ ਦਿੱਤੀ ਹੈ।