JALANDHAR WEATHER

ਕਪੂਰਥਲਾ : ਕਿਸਾਨ ਜਥੇਬੰਦੀਆਂ ਨੇ ਦਾਣਾ ਮੰਡੀ ਦੇ ਬਾਹਰ ਲਗਾਇਆ ਧਰਨਾ

 ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਨਾ ਕੀਤੇ ਜਾਣ ਦੇ ਰੋਸ ਵਜੋਂ ਮੋਰਚੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਨੇ ਅੱਜ ਦਾਣਾ ਮੰਡੀ ਕਪੂਰਥਲਾ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਢਕੌੰਦਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਦੀ ਅਗਵਾਈ ਵਿੱਚ ਧਰਨਾ ਦਿੱਤਾ । ਧਰਨੇ ਨੂੰ ਸੰਬੋਧਿਤ ਕਰਦਿਆਂ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਨਾ ਕੀਤੇ ਜਾਣ ਦੀ ਪੂਰਜ਼ੋਰ ਸ਼ਬਦਾਂ ਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਪੱਕੀ ਝੋਨੇ ਦੀ ਫ਼ਸਲ ਖੇਤਾਂ ਵਿਚ ਖੜੀ ਹੈ, ਪਰ ਪੰਜਾਬ ਸਰਕਾਰ ਸਰਕਾਰੀ ਖ਼ਰੀਦ ਨਾ ਕਰਕੇ ਕਿਸਾਨਾਂ ਨੂੰ ਖੱਜਲ ਖੁਆਰ ਕਰ ਰਹੀ ਹੈ। ਧਰਨੇ ਵਿੱਚ ਆੜ੍ਹਤੀਏ, ਮੰਡੀ ਦੇ ਮਜ਼ਦੂਰ ਤੇ ਪਿੰਡਾਂ ਦੇ ਕਿਸਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਦੁਪਹਿਰ 12 ਵਜੇ ਸ਼ੁਰੂ ਹੋਇਆ ਧਰਨਾ 3 ਵਜੇ ਤੱਕ ਜਾਰੀ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ