ਕਿਸਾਨਾਂ-ਮਜ਼ਦੂਰਾਂ ਨੇ ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ਕੀਤਾ ਜਾਮ
ਹਰਸਾ ਛੀਨਾ (ਅੰਮ੍ਰਿਤਸਰ), 13 ਅਕਤੂਬਰ (ਕੜਿਆਲ)-ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਡਾ ਕੁੱਕੜਾਂਵਾਲਾ ਵਿਖੇ ਧਰਨਾ ਲਗਾ ਕੇ ਅਜਨਾਲਾ-ਅੰਮ੍ਰਿਤਸਰ ਮਾਰਗ ਨੂੰ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਧਰਨੇ ਵਿਚ ਕਿਰਤੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਜਮਹੂਰੀ ਕਿਸਾਨ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹਨ।