ਕਿਸਾਨਾਂ ਵਲੋਂ ਸੰਯੁਕਤ ਮੋਰਚੇ ਦੀ ਕਾਲ 'ਤੇ ਜਲੰਧਰ ਤੋਂ ਜੰਮੂ ਹਾਈਵੇ ਜਾਮ
ਪਠਾਨਕੋਟ, 13 ਅਕਤੂਬਰ (ਸੰਧੂ)-ਜਲੰਧਰ ਪਠਾਨਕੋਟ ਜੰਮੂ ਕੌਮੀ ਸ਼ਾਹ ਮਾਰਗ ਉਤੇ ਸਥਿਤ ਪਿੰਡ ਤਲਵਾੜਾ ਜੱਟਾਂ ਵਿਚ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਦਲਜੀਤ ਸਿੰਘ ਮੰਝਪੁਰ, ਪ੍ਰਧਾਨ ਅਮਰੀਕ ਸਿੰਘ ਤੇ ਮੇਹਰ ਸਿੰਘ ਦੀ ਅਗਵਾਈ ਵਿਚ ਸਮੂਹ ਦਾਣਾ ਮੰਡੀ ਆੜ੍ਹਤੀਆ ਐਸੋਸੀਏਸ਼ਨ ਅਤੇ ਸ਼ੈਲਰ ਮਾਲਕਾਂ ਤੇ ਲੇਬਰ ਨੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨੈਸ਼ਨਲ ਹਾਈਵੇ ਜਾਮ ਕਰਕੇ ਨਾਅਰੇਬਾਜ਼ੀ ਕੀਤੀ। ਦਲਜੀਤ ਸਿੰਘ ਮੰਝਪੁਰ ਨੇ ਕਿਹਾ ਕਿ ਅਸੀਂ ਦੋਵੇਂ ਸਰਕਾਰਾਂ ਨੂੰ ਵਾਰ-ਵਾਰ ਅਪੀਲ ਕਰ ਰਹੇ ਹਾਂ ਕਿ ਉਹ ਝੋਨੇ ਦੀ ਸਰਕਾਰੀ ਖਰੀਦ ਲਗਾਤਾਰ ਕੀਤੀ ਜਾਵੇ।