JALANDHAR WEATHER

ਪੰਜਾਬ ਦੀ ਆਰਥਿਕਤਾ ਤਬਾਹ ਹੋਣ ਕਿਨਾਰੇ, ਸੂਬਾ ਵੱਡੇ ਸੰਕਟ ਵੱਲ ਵਧ ਰਿਹਾ - ਰਾਜੇਵਾਲ

ਸਮਰਾਲਾ (ਲੁਧਿਆਣਾ), 13 ਅਕਤੂਬਰ (ਗੋਪਾਲ ਸੋਫਤ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਚ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਦੇ ਰੋਸ ਵਜੋਂ ਸਮਰਾਲਾ ਮਾਛੀਵਾੜਾ ਰੋਡ ਉਤੇ ਧਰਨਾ ਦੇ ਕੇ ਤਿੰਨ ਘੰਟੇ ਲਈ ਆਵਾਜਾਈ ਠੱਪ ਰੱਖੀ। ਅੱਜ ਦੇ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕਿਸਾਨ ਯੂਨੀਅਨ ਲੱਖੋਵਾਲ ਤੇ ਕਿਸਾਨ ਯੂਨੀਅਨ ਕਾਦੀਆਂ ਅਤੇ ਆੜ੍ਹਤੀ ਤੇ ਸ਼ੈਲਰ ਐਸੋਸੀਏਸ਼ਨ ਸਮੇਤ ਅਨਾਜ ਮੰਡੀ ਦੇ ਮਜ਼ਦੂਰ ਵੀ ਸ਼ਾਮਿਲ ਹੋਏ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਥੋਂ ਦੀ ਸਰਕਾਰ ਦੀ ਨਲਾਇਕੀ ਕਾਰਨ ਪੰਜਾਬ ਵੱਡੇ ਸੰਕਟ ਵਿਚ ਫਸ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਦੀ ਨਲਾਇਕੀ ਅਤੇ ਕੇਂਦਰ ਸਰਕਾਰ ਦੀ ਬਦਲਾਖੋਰੀ ਨੇ ਪੰਜਾਬ 'ਚ ਫਸਲਾਂ ਦਾ ਖਰੀਦ ਤੰਤਰ ਵਿਗਾੜ ਦਿੱਤਾ ਹੈ ਅਤੇ ਪਿਛਲੇ ਸਾਲ ਦਾ ਚੌਲ ਪੰਜਾਬ ਵਿਚੋਂ ਦੂਸਰੇ ਰਾਜਾਂ ਨੂੰ ਨਾ ਭੇਜਿਆ ਜਾਣ ਕਾਰਨ ਅੱਜ ਕਿਸਾਨਾਂ ਦੀ ਫਸਲ ਮੰਡੀਆਂ ਤੇ ਖੇਤਾਂ ਵਿਚ ਰੁਲ ਰਹੀ ਹੈ, ਜਿਸ ਨਾਲ ਪੰਜਾਬ ਦੀ ਆਰਥਿਕਤਾ ਤਬਾਹ ਹੋ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦਾ ਝੋਨਾ ਤੁਰੰਤ ਖਰੀਦਿਆ ਜਾਵੇ, ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ। ਇਸ ਮੌਕੇ ਕਿਸਾਨ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਵਿਚ ਝੋਨੇ ਦੀ ਖਰੀਦ 12 ਦਿਨ ਬਾਅਦ ਵੀ ਸ਼ੁਰੂ ਨਹੀਂ ਹੋਈ ਕਿਉਂਕਿ ਸਰਕਾਰ ਨੇ ਲੋੜੀਂਦੇ ਪ੍ਰਬੰਧ ਜੋ ਮਹੀਨੇ ਪਹਿਲਾਂ ਕੀਤੇ ਜਾਣੇ ਸਨ, ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਜੇ ਮਸਲਾ ਹੱਲ ਨਾ ਹੋਇਆ ਤਾਂ ਕੱਲ ਹੋਣ ਵਾਲੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਤੇ ਵਿਚਾਰ ਕੀਤਾ ਜਾਵੇਗਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ