ਸ੍ਰੀ ਮੁਕਤਸਰ ਸਾਹਿਬ : ਕਿਸਾਨਾਂ, ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨੇ ਧਰਨਾ ਦੇ ਕੇ ਰੋਡ ਕੀਤਾ ਜਾਮ
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਝੋਨੇ ਦੀ ਖਰੀਦ ਸੰਬੰਧੀ ਸਮੱਸਿਆ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਘੰਟੇ ਲਈ ਸੜਕਾਂ ਜਾਮ ਕਰਨ ਦੇ ਦਿੱਤੇ ਸੱਦੇ ਉਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ, ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਵਲੋਂ ਕੋਟਕਪੂਰਾ ਰੋਡ ਉਤੇ ਧਰਨਾ ਦੇ ਕੇ ਮੁੱਖ ਮਾਰਗ ਨੂੰ ਜਾਮ ਕੀਤਾ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਖਰੀਦ ਸੰਬੰਧੀ ਆ ਰਹੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ। ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ, ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਨੇ ਧਰਨਾ ਦੇ ਕੇ ਰੋਡ ਜਾਮ ਕੀਤਾ।