25 ਸਾਲਾ ਨੌਜਵਾਨ ਦੀ ਮਾਲ ਗੱਡੀ ਥੱਲੇ ਆਉਣ ਨਾਲ ਮੌਤ
ਗੁਰੂਹਰਸਹਾਏ (ਫਿਰੋਜ਼ਪੁਰ), 13 ਅਕਤੂਬਰ (ਕਪਿਲ ਕੰਧਾਰੀ)-25 ਸਾਲਾ ਨੌਜਵਾਨ ਦੀ ਮਾਲ ਗੱਡੀ ਥੱਲੇ ਆਉਣ ਕਰਕੇ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਚੌਕੀ ਗੁਰੂਹਰਸਹਾਏ ਵਿਖੇ ਤਾਇਨਾਤ ਏ. ਐਸ. ਆਈ. ਜਨਕ ਰਾਜ ਨੇ ਦੱਸਿਆ ਕਿ ਫਿਰੋਜ਼ਪੁਰ ਤੋਂ ਫਾਜ਼ਿਲਕਾ ਬੀਤੀ ਰਾਤ ਗਈ ਮਾਲ ਗੱਡੀ ਥੱਲੇ ਆਉਣ ਕਰਕੇ ਇਕ 25 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਇਸ ਘਟਨਾ ਸੰਬੰਧੀ ਪਤਾ ਲੱਗਾ ਤਾਂ ਉਹ ਤੁਰੰਤ ਮੌਕੇ ਉਤੇ ਪੁਲਿਸ ਪਾਰਟੀ ਸਮੇਤ ਪਹੁੰਚੇ ਤੇ ਉਨ੍ਹਾਂ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਭੇਜ ਦਿੱਤਾ ਹੈ। ਮ੍ਰਿਤਕ ਨੌਜਵਾਨ ਦੀ ਮੌਤ ਦਾ ਕਾਰਨ ਮਾਨਸਿਕ ਪ੍ਰੇਸ਼ਾਨੀ ਦੱਸਿਆ ਜਾ ਰਿਹਾ ਹੈ।