JALANDHAR WEATHER

ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਅਕਾਲੀ ਆਗੂ ਵਲਟੋਹਾ 15 ਅਕਤੂਬਰ ਨੂੰ ਅਕਾਲ ਤਖਤ ਸਾਹਿਬ ਵਿਖੇ ਤਲਬ

ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀ.ਜੇ.ਪੀ./ਆਰ.ਐਸ.ਐਸ. ਵਲੋਂ ਸ. ਸੁਖਬੀਰ ਸਿੰਘ ਬਾਦਲ ਵਿਰੁੱਧ ਫੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਦੋਸ਼ਾਂ ਸੰਬੰਧੀ ਸਬੂਤ ਲੈ ਕੇ ਮਿਤੀ 15 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ। ਸਿੰਘ ਸਾਹਿਬ ਨੇ ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ-ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਉਹ ਜਥੇਦਾਰ ਸਾਹਿਬਾਨ 'ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ