ਮਲੇਰਕੋਟਲਾ ਰੇਲਵੇ ਲਾਈਨ 'ਤੇ ਕਿਸਾਨ ਯੂਨੀਅਨਾਂ ਨੇ ਰੇਲਾਂ ਦਾ ਚੱਕਾ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ
ਮਲੇਰਕੋਟਲਾ, 13 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮਲੇਰਕੋਟਲਾ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਅੱਜ ਰੇਲਵੇ ਸਟੇਸ਼ਨ ਮਲੇਰਕੋਟਲਾ ਵਿਖੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ।