ਜ਼ਿਲ੍ਹਾ ਪੁਲਿਸ ਮੁਖੀ ਵਲੋਂ ਚੋਣਾਂ ਦੌਰਾਨ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ
ਗੁਰੂਹਰਸਹਾਏ/ਗੋਲੂ ਕਾ ਮੋੜ (ਫਿਰੋਜ਼ਪੁਰ), 13 ਅਕਤੂਬਰ (ਹਰਚਰਨ ਸਿੰਘ ਸੰਧੂ/ਸੁਰਿੰਦਰ ਸਿੰਘ ਪੁਪਨੇਜਾ/ਕਪਿਲ ਕੰਧਾਰੀ)-ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਐਸ.ਐਸ.ਪੀ. ਫਿਰੋਜ਼ਪੁਰ ਮੈਡਮ ਸੋਮਿਆ ਮਿਸ਼ਰਾ ਵਲੋਂ ਗੁਰੂਹਰਸਹਾਏ ਵਿਖ਼ੇ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੈਡਮ ਸੋਮਿਆ ਮਿਸ਼ਰਾ ਨੇ ਲੋਕਾਂ ਨੂੰ ਕਿਹਾ ਕਿ ਪੰਚਾਇਤੀ ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚਾੜ੍ਹੀਆਂ ਜਾਣ ਅਤੇ ਆਪਸੀ ਭਾਈਚਾਰਕ ਸਾਂਝ ਖ਼ਤਮ ਨਾ ਕੀਤੀ ਜਾਵੇ। ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਵਿਅਕਤੀ ਨੂੰ ਸ਼ਾਂਤੀਪੂਰਨ ਮਾਹੌਲ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਕਾਨੂੰਨ ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।