JALANDHAR WEATHER

ਕਾਂਗਰਸ ਨੇ ਵੋਟਾਂ ਲਈ ਮੁਸਲਮਾਨਾਂ ਨੂੰ ਤਰਜੀਹ ਦਿੱਤੀ - ਕਿਰਨ ਰਿਜਿਜੂ

ਛਤਰਪਤੀ ਸੰਭਾਜੀ ਨਗਰ (ਮਹਾਰਾਸ਼ਟਰ), 13 ਅਕਤੂਬਰ (ਏਜੰਸੀਆਂ) : ਕਾਂਗਰਸ ਪਾਰਟੀ 'ਤੇ ਤਿੱਖਾ ਹਮਲਾ ਕਰਦੇ ਹੋਏ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਨ੍ਹਾਂ (ਕਾਂਗਰਸ) ਨੇ ਮੁਸਲਮਾਨਾਂ ਨੂੰ ਆਪਣੇ ਵੋਟ ਬੈਂਕ ਵਜੋਂ ਵਰਤਿਆ ਹੈ ਅਤੇ ਭਾਜਪਾ ਗ਼ਲਤੀਆਂ ਨੂੰ ਸੁਧਾਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਨੇ ਵੋਟਾਂ ਲਈ ਮੁਸਲਮਾਨਾਂ ਨੂੰ ਪਹਿਲ ਦਿੱਤੀ ਹੈ। ਕਾਂਗਰਸ ਨੇ ਜੋ ਗ਼ਲਤੀ ਕੀਤੀ ਹੈ, ਅਸੀਂ ਉਸ ਨੂੰ ਠੀਕ ਕਰਨਾ ਚਾਹੁੰਦੇ ਹਾਂ। ਅਸੀਂ ਮਹਾਰਾਸ਼ਟਰ ਵਿਚ ਉਨ੍ਹਾਂ ਸਾਰੀਆਂ ਜਾਤੀਆਂ ਨੂੰ ਅੱਗੇ ਲੈ ਕੇ ਜਾ ਰਹੇ ਹਾਂ, ਜਿਨ੍ਹਾਂ ਨੂੰ ਸਭ ਤੋਂ ਵੱਧ ਮਦਦ ਕਰਨ ਦੀ ਲੋੜ ਹੈ। ਅਸੀਂ ਉਨ੍ਹਾਂ ਦੀ ਆਰਥਿਕ ਮਦਦ ਕਰਾਂਗੇ। ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀ ਨਗਰ ਵਿਚ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਰਾਸ਼ਟਰ ਦੇ ਹਰ ਜ਼ਿਲ੍ਹੇ ਵਿਚ ਕੁਝ ਲੋਕ ਸੰਵਿਧਾਨ ਨੂੰ ਖ਼ਤਮ ਕਰਨ ਲਈ ਕੰਮ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ