ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
ਚੋਗਾਵਾਂ, 11 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਭਿੰਡੀਸੈਦਾਂ ਅਧੀਨ ਆਉਂਦੇ ਸਰਹੱਦੀ ਪਿੰਡ ਮੁਜੱਫਰਪੁਰ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਜੀਤਪਾਲ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਭੱਗੂਪੁਰ ਜਾ ਰਿਹਾ ਸੀ, ਜਦੋਂ ਮੌਹਲੇਕੇ ਪਹੁੰਚਿਆ ਤਾਂ ਕਿਸੇ ਵਾਹਨ ਦੀ ਫੇਟ ਵੱਜਣ ਕਾਰਨ ਉਹ ਸੜਕ 'ਤੇ ਡਿੱਗ ਪਿਆ। ਉਸ ਦੇ ਸਿਰ ਵਿਚ ਗੰਭੀਰ ਸੱਟ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਭਿੰਡੀ ਸੈਦਾਂ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।