ਜੰਮੂ ਕਸ਼ਮਰਿ ਚੋਣਾਂ : ਪ੍ਰਧਾਨ ਮੰਤਰੀ ਮੋਦੀ ਵਲੋਂ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਅਪੀਲ
ਨਵੀਂ ਦਿੱਲੀ, 18 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, ''ਜਦੋਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦਾ ਪਹਿਲਾ ਪੜਾਅ ਸ਼ੁਰੂ ਹੋ ਰਿਹਾ ਹੈ, ਮੈਂ ਅੱਜ ਚੋਣਾਂ ਹੋਣ ਜਾ ਰਹੇ ਹਲਕਿਆਂ ਦੇ ਸਾਰੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਅਤੇ ਲੋਕਤੰਤਰ ਦੇ ਤਿਉਹਾਰ ਨੂੰ ਮਜ਼ਬੂਤ ਕਰਨ ਦੀ ਅਪੀਲ ਕਰਦਾ ਹਾਂ। ਮੈਂ ਖਾਸ ਤੌਰ 'ਤੇ ਨੌਜਵਾਨਾਂ ਅਤੇ ਪਹਿਲੀ ਵਾਰ ਆਪਣੀ ਵੋਟ ਪਾਉਣ ਵਾਲੇ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਾ ਹਾਂ।