ਅਮਰੀਕਾ ਨੂੰ ਆਪਣੀ ਪਹਿਲੀ ਮਹਿਲਾ ਰਾਸ਼ਟਰਪਤੀ ਮਿਲਣ ਜਾ ਰਹੀ ਹੈ - ਐਲਨ ਲਿਚਮੈਨ ਵਲੋਂ ਕਮਲਾ ਹੈਰਿਸ ਦੀ ਜਿੱਤ ਦੀ ਭਵਿੱਖਬਾਣੀ
ਵਾਸ਼ਿੰਗਟਨ ਡੀ.ਸੀ., 14 ਅਕਤੂਬਰ - ਉੱਘੇ ਅਮਰੀਕੀ ਇਤਿਹਾਸਕਾਰ ਅਤੇ ਰਾਜਨੀਤਿਕ ਵਿਗਿਆਨੀ, ਐਲਨ ਲਿਚਮੈਨ, ਜਿਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਦੀ ਭਵਿੱਖਬਾਣੀ ਕਰਨ ਦਾ ਸਹੀ ਰਿਕਾਰਡ ਰੱਖਿਆ ਹੈ, ਨੇ ਭਵਿੱਖਬਾਣੀ ਕੀਤੀ ਹੈ ਕਿ ਦੇਸ਼ ਨੂੰ ਆਪਣੀ ਪਹਿਲੀ ਮਹਿਲਾ ਰਾਸ਼ਟਰਪਤੀ ਕਮਲਾ ਹੈਰਿਸ ਮਿਲੇਗੀ। ਅਗਲੇ ਮਹੀਨੇ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿਚ ਕਮਲਾ ਹੈਰਿਸ ਡੋਨਾਲਡ ਟਰੰਪ ਨੂੰ ਪਛਾੜ ਦੇਵੇਗੀ।