ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਚ ਅੱਜ ਸੁਣਵਾਈ
ਚੰਡੀਗੜ੍ਹ, 14 ਅਕਤੂਬਰ - ਪੰਜਾਬ ਅੰਦਰ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚ ਅੱਜ ਸੁਣਵਾਈ ਹੋਵੇਗੀ। ਹਾਈਕੋਰਟ ਚ 700 ਤੋਂ ਵੱਧ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਹਾਈਕੋਰਟ ਪਹਿਲਾਂ ਹੀ ਕਈ ਪਿੰਡਾਂ ਦੀਆਂ ਚੋਣਾਂ ਰੱਦ ਕਰ ਚੁੱਕਾ ਹੈ।