ਤੇਜ਼ ਰਫ਼ਤਾਰ ਸਕੂਲ ਬੱਸ ਪਲਟੀ, ਬਜ਼ੁਰਗ ਔਰਤ ਨੂੰ ਦਰੜਿਆ
ਸ਼ੁਤਰਾਣਾ, (ਪਟਿਆਲਾ) 14 ਅਕਤੂਬਰ (ਬਲਦੇਵ ਸਿੰਘ ਮਹਿਰੋਕ)- ਹਲਕਾ ਸ਼ੁਤਰਾਣਾ ਦੇ ਪਿੰਡ ਜੋਗੇਵਾਲ ਵਿਖੇ ਤੇਜ਼ ਰਫ਼ਤਾਰ ਸਕੂਲ ਬੱਸ ਬੇਕਾਬੂ ਹੋ ਕੇ ਪਲਟ ਗਈ ਤੇ ਉਸ ਦੇ ਹੇਠਾਂ ਆ ਕੇ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਹੈ। ਮੌਕੇ ’ਤੇ ਮੌਜੂਦ ਪਿੰਡ ਵਾਸੀਆਂ ਨੇ ਕਿਹਾ ਹੈ ਕਿ ਸਕੂਲ ਬੱਸ ਬਹੁਤ ਜ਼ਿਆਦਾ ਤੇਜ਼ ਰਫ਼ਤਾਰ ਨਾਲ ਪਿੰਡ ਵਿਚੋਂ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਬਜ਼ੁਰਗ ਔਰਤ ਸ਼ਾਂਤੀ ਦੇਵੀ (65) ਪਤਨੀ ਇੰਦਰ ਰਾਮ ਵਾਸੀ ਪਿੰਡ ਜੋਗੇਵਾਲ (ਪਟਿਆਲਾ) ਘਰ ਦਾ ਕੂੜਾ ਸੁੱਟ ਕੇ ਆ ਰਹੀ ਸੀ ਤਾਂ ਤੇਜ਼ ਰਫ਼ਤਾਰ ਬੱਸ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਪਿੰਡ ਵਾਸੀਆਂ ਨੇ ਕਿਹਾ ਕਿ ਹਾਦਸੇ ਦੌਰਾਨ ਸਕੂਲ ਬੱਸ ਪਲਟ ਕੇ ਸੜਕ ਉੱਤੇ ਦੂਰ ਤੱਕ ਘਸੀਟਦੀ ਗਈ। ਇਸ ਦੌਰਾਨ ਬੱਸ ਵਿਚ ਸਵਾਰ ਬੱਚਿਆਂ ਨੂੰ ਲੋਕਾਂ ਨੇ ਬਾਹਰ ਕੱਢਿਆ ’ਤੇ ਮੌਕੇ ’ਤੇ ਪਹੁੰਚੇ ਤਾ ਮਾਪੇ ਆਪਣੇ ਬੱਚਿਆਂ ਨੂੰ ਲੈ ਕੇ ਉੱਥੋਂ ਚਲੇ ਗਏ। ਪੁਲਿਸ ਨੇ ਸਕੂਲ ਬੱਸ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।