JALANDHAR WEATHER

ਚੋਣ ਕਮਿਸ਼ਨ ਨੂੰ ਮਿਲਿਆ ਕਾਂਗਰਸ ਦਾ ਵਫ਼ਦ

ਚੰਡੀਗੜ੍ਹ, 14 ਅਕਤੂਬਰ- ਅੱਜ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਫ਼ਦ ਨੇ ਸੂਬਾ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਅਤੇ ਚੋਣਾਂ 3 ਹਫ਼ਤੇ ਤੱਕ ਲਈ ਮੁਲਤਵੀ ਕਰਨ ਮੰਗ ਕੀਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਵਲੋਂ ਦੋਸ਼ ਲਗਾਇਆ ਗਿਆ ਕਿ ਸੱਤਾਧਾਰੀ ਧਿਰ ਵਲੋਂ ਫ਼ਰਜ਼ੀ ਬੈਲੇਟ ਪੇਪਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਚੋਣਾਂ ਵਿਚ ਵੋਟਿੰਗ ਦੌਰਾਨ ਫ਼ਰਜ਼ੀਵਾੜੇ ਕੀਤੇ ਜਾਣ ਦਾ ਡਰ ਹੈ। ਉਨ੍ਹਾਂ ਮੰਗ ਕੀਤੀ ਕਿ ਬੈਲੇਟ ਪੇਪਰਾਂ ’ਤੇ ਹੋਲੋਗ੍ਰਾਮ ਲਗਾਏ ਜਾਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ