ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫਤਰ ਅੱਗੇ ਪ੍ਰਾਪਰਟੀ ਡੀਲਰਾਂ ਵੱਲੋਂ ਨੰਗੇ ਧੜ ਰੋਸ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਾਪਰਟੀ ਡੀਲਰਾਂ, ਕਾਲੋਨਾਈਜ਼ਰਾਂ ਅਤੇ ਅਰਜੀ ਨਵੀਸਾਂ ਦਾ ਸੰਘਰਸ਼ ਦਿਨੋਂ ਦਿਨ ਭੱਖਦਾ ਜਾ ਰਿਹਾ ਹੈ। ਅੱਜ ਪੰਜਾਬ ਸਰਕਾਰ ਖ਼ਿਲਾਫ਼ ਸੰਬੰÇਧਤ ਕਾਰੋਬਾਰ ਨਾਲ ਜੁੜੇ ਲੋਕਾਂ ਵਲੋਂ ਨੰਗੇ ਧੜ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਰੋਸ ਮੁਜਾਹਰਾ ਕੀਤਾ ਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਐਨ.ਓ.ਸੀ. ਸ਼ਰਤ ਖਤਮ ਨਾ ਕੀਤੀ ਅਤੇ ਵਧਾਏ ਹੋਏ ਕੁਲੈਕਟਰ ਰੇਟ ਵਾਪਸ ਨਾ ਲਏ ਤਾਂ ਇਹ ਸੰਘਰਸ਼ ਹੋਰ ਵੀ ਤਿੱਖਾ ਹੋਵੇਗਾ।