ਪੰਚਾਬ ਪੰਚਾਇਤੀ ਚੋਣਾਂ: ਦੁਪਹਿਰ ਦੇ ਖਾਣੇ ਤੋਂ ਬਾਅਦ ਮੁੜ ਸ਼ੁਰੂ ਹੋਵੇਗੀ ਚੋਣਾਂ ਸੰਬੰਧੀ ਪਟੀਸ਼ਨਾਂ ’ਤੇ ਸੁਣਵਾਈ
ਚੰਡੀਗੜ੍ਹ, 14 ਅਕਤੂਬਰ- ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਅੱਜ ਕਰੀਬ 700 ਪਟੀਸ਼ਨਾਂ ਸੁਣਵਾਈ ਲਈ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਵੀ ਇਕ ਪਟੀਸ਼ਨ ਉਸ ਫ਼ੈਸਲੇ ਦੇ ਖ਼ਿਲਾਫ਼ ਅਦਾਲਤ ਵਿਚ ਦਾਇਰ ਕੀਤੀ ਗਈ ਹੈ, ਜਿਸ ਵਿਚ ਕਰੀਬ 250 ਦੀ ਕਰੀਬ ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਗਈ ਸੀ। ਹੁਣ ਇਸ ਮਾਮਲੇ ’ਤੇ ਦੁਪਹਿਰ ਦੇ ਖਾਣੇ ਤੋਂ ਬਾਅਦ ਮੁੜ ਸੁਣਵਾਈ ਸ਼ੁਰੂ ਹੋਵੇਗੀ।