JALANDHAR WEATHER

18 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਬਾਹਰ ਦਿੱਤਾ ਜਾਵੇਗਾ ਧਰਨਾ- ਸੰਯੁਕਤ ਕਿਸਾਨ ਮੋਰਚਾ

ਚੰਡੀਗੜ੍ਹ, 14 ਅਕਤੂਬਰ (ਗੁਰਿੰਦਰ ਸਿੰਘ/ਸੰਦੀਪ)- ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਪੱਤਰਕਾਰ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਆਗੂਆਂ ਨੇ ਕਿਹਾ ਕਿ ਉਨ੍ਹਾਂ ਵਲੋਂ 18 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਧਰਨਾ ਦਿੱਤਾ ਜਾਵੇਗਾ ਤੇ ਮੰਡੀਆਂ ਵਿਚ ਆਪ ਆਗੂਆਂ ਸਮੇਤ ਰਵਨੀਤ ਸਿੰਘ ਬਿੱਟੂ ਨੂੰ ਵੀ ਕਾਲੇ ਝੰਡੇ ਦਿਖਾਏ ਜਾਣਗੇ ਤੇ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਇਹ ਧਰਨਾ ਖ਼ਰੀਦ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆੜ੍ਹਤੀਆਂ ਦੀਆਂ ਦੁਕਾਨਾਂ ’ਤੇ ਵੀ ਕਾਲੇ ਝੰਡੇ ਲਗਾਏ ਜਾਣਗੇ। ਇਸ ਮੌਕੇ ਬੋਲਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਜੋ ਧਰਨਾ ਲਗਾਇਆ ਜਾ ਰਿਹਾ ਹੈ ਉਸ ਵਿਚ 1000 ਦੇ ਕਰੀਬ ਕਿਸਾਨ, ਮਜ਼ਦੂਰ ਤੇ ਆੜ੍ਹਤੀਏ ਸ਼ਾਮਿਲ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ