ਝੋਨੇ ਦੀ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਲਾਇਆ ਜੀ.ਟੀ. ਰੋਡ ’ਤੇ ਜਾਮ
ਰਾਜਪੁਰਾ, (ਪਟਿਆਲਾ), 14 ਅਕਤੂਬਰ (ਰਣਜੀਤ ਸਿੰਘ)- ਇੱਥੋਂ ਦੀ ਅਨਾਜ ਮੰਡੀ ਵਿਖੇ ਝੋਨਾ ਨਾ ਵਿਕਣ ਕਾਰਨ ਕਿਸਾਨਾਂ ਨੇ ਜੀ.ਟੀ. ਰੋਡ ’ਤੇ ਅਣਮਿਥੇ ਸਮੇਂ ਲਈ ਜਾਮ ਲਗਾ ਦਿੱਤਾ ਹੈ। ਕਿਸਾਨ ਆਗੂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਕਿਸਾਨਾਂ ਦਾ ਝੋਨਾ ਖੁੱਲੇ ਅਸਮਾਨ ਹੇਠ ਪਿਆ ਰੁਲ ਰਿਹਾ ਹੈ ਅਤੇ ਚੁਕਾਈ ਨਹੀਂ ਹੋ ਰਹੀ, ਹਰ ਪਾਸੇ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ। ਕਿਸਾਨ ਆਗੂਆਂ ਦੀ ਅਧਿਕਾਰੀਆਂ ਨਾਲ ਗੱਲ ਕਿਸੇ ਤਣ ਪੱਤਣ ਨਹੀਂ ਲੱਗੀ, ਜਿਸ ਕਾਰਨ ਕਿਸਾਨਾਂ ਨੇ ਜੀ.ਟੀ. ਰੋਡ ’ਤੇ ਜਾਮ ਲਗਾ ਦਿੱਤਾ ਹੈ ਅਤੇ ਦੋਵੇਂ ਪਾਸੇ ਵਾਹਨਾਂ ਦੀਆ ਲੰਬੀਆਂ ਲਾਈਨਾਂ ਲੱਗ ਗਈਆਂ ਹਨ।