ਮੰਡੀਆਂ ਵਿਚ ਝੋਨੇ ਦੀ ਲਿਫਟਿੰਗ ਨਾ ਹੋਣ ਕਰਕੇ ਕਿਸਾਨ ਪਰੇਸ਼ਾਨ
ਭੁਲੱਥ, (ਕਪੂਰਥਲਾ), 14 ਅਕਤੂਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਦੀਆਂ ਮੰਡੀਆਂ ਵਿਚ ਝੋਨੇ ਦੀ ਲਿਫ਼ਟਿੰਗ ਨਾ ਹੋਣ ਕਰਕੇ ਕਿਸਾਨ ਵਰਗ ਬੇਹੱਦ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ, ਦੂਜੇ ਪਾਸੇ ਜਦੋਂ ਭੁਲੱਥ ਮੰਡੀਆਂ ਦਾ ਸਰਵੇ ਕੀਤਾ, ਤਾਂ ਝੋਨੇ ਦੀਆਂ ਬੋਰੀਆਂ ਦੀਆਂ ਧਾਂਕਾਂ ਤੇ ਰੁਲ ਰਹੀਆਂ ਝੋਨੇ ਦੀਆਂ ਢੇਰੀਆਂ ਨਜ਼ਰ ਆ ਰਹੀਆਂ ਸਨ। ਇਸ ਸੰਬੰਧੀ ਜਦੋਂ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਡਾਲਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਝੋਨੇ ਦੀ ਲਿਫ਼ਟਿੰਗ ਨਾ ਹੋਣ ਕਰਕੇ ਜਿੱਥੇ ਕਿਸਾਨ ਵਰਗ ਪਰੇਸ਼ਾਨ ਹੈ, ਉਥੇ ਆੜ੍ਹਤੀਆਂ ਨੂੰ ਵੀ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਬਾਰਦਾਨਾ ਨਾ ਮਿਲਣ ਕਰਕੇ ਤੇ ਝੋਨੇ ਦੀ ਲਿਫਟਿੰਗ ਨਾ ਹੋਣ ਕਰਕੇ ਮੁਸ਼ਕਿਲ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਇਸ ਸਮੱਸਿਆ ਦਾ ਹੱਲ ਹੋ ਜਾਵੇਗਾ।