ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਸਪੱਸ਼ਟੀਕਰਨ ਪੱਤਰ
ਅੰਮ੍ਰਿਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)- ਪੰਜ ਸਿੰਘ ਸਾਹਿਬਾਨ ਵਲੋਂ ਬੀਤੇ ਦਿਨੀਂ ਜਾਰੀ ਕੀਤੇ ਆਦੇਸ਼ ਅਨੁਸਾਰ ਸਾਬਕਾ ਅਕਾਲੀ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇਣ ਲਈ ਪੁੱਜੇ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ. ਸੇਖੋਂ ਨੇ ਆਪਣਾ ਸਪੱਸ਼ਟੀਕਰਨ ਪੱਤਰ ਅਕਾਲ ਤਖਤ ਸਕੱਤਰੇਤ ਦੇ ਅਧਿਕਾਰੀਆਂ ਨੂੰ ਸੌਂਪਿਆ।