JALANDHAR WEATHER

ਚੰਡੀਗੜ੍ਹ ਗ੍ਰੇਨੇਡ ਧਮਾਕਾ: ਇਕ ਮੁਲਜ਼ਮ ਕਾਬੂ

ਚੰਡੀਗੜ੍ਹ, 13 ਸਤੰਬਰ- ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਵਲੋਂ ਟਵੀਟ ਕਰ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਦੀ ਗਿ੍ਰਫ਼ਤਾਰੀ ਅਤੇ ਬਾਕੀ ਮੁਲਜ਼ਮਾਂ ਦੀ ਸ਼ਨਾਖ਼ਤ ਨਾਲ ਮਾਮਲਾ ਸੁਲਝ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਸ ਦੇ ਕਬਜ਼ੇ ਵਿਚੋਂ ਇਕ 9 ਐਮ.ਐਮ. ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ ਹੈ। ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ। ਮੁਲਜ਼ਮ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਦੀ ਹਿਰਾਸਤ ਵਿਚ ਹੈ ਤੇ ਸ਼ੁਰੂਆਤੀ ਖੁਲਾਸੇ ਵਿਚ, ਰੋਹਨ ਨੇ 11.09.2024 ਨੂੰ ਚੰਡੀਗੜ੍ਹ ਵਿਚ ਹੋਏ ਗ੍ਰਨੇਡ ਧਮਾਕੇ ਵਿਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ