ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਬਿਜਲੀ ਪ੍ਰਬੰਧਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਟੱਲੇਵਾਲ, 13 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਬਿਜਲੀ ਦੇ ਨਾਕਸ ਪ੍ਰਬੰਧ ਨੂੰ ਲੈ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਆਪਣੇ ਪੱਧਰ ’ਤੇ ਬਿਜਲੀ ਦੇ ਪਏ ਫਾਲਟ ਨੂੰ ਠੀਕ ਕਰਵਾਇਆ ਜਾ ਰਿਹਾ ਹੈ।