ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਵਿਸ਼ਾਲ ਨਗਰ ਕੀਰਤਨ ਰਵਾਨਾ
ਤਰਨਤਾਰਨ, 15 ਸਤੰਬਰ - ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੁੰ ਲੈ ਕੇ ਅੱਜ ਤਰਨਤਾਰਨ ਸ੍ਰੀ ਦਰਬਾਰ ਸਾਹਿਬ ਜੀ ਤੋਂ ਧੰਨ ਧੰਨ ਸ੍ਰੀ ਗੁਰ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸਾਲ ਨਗਰ ਕੀਰਤਨ ਰਵਾਨਾ ਹੋਇਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਭਾਈ ਸਤਪਾਲ ਸਿੰਘ ਨੇ ਦੱਸਿਆ ਕਿ ਵੱਖ ਵੱਖ ਪਿੰਡਾ ਰਾਹੀਂ ਹੋ ਕੇ ਦੇਰ ਸਾਮ ਨੁੰ ਇਹ ਨਗਰ ਕੀਰਤਨ ਸ੍ਰੀ ਗੋਇੰਦਵਾਲ ਸਾਹਿਬ ਜੀ ਜਾ ਕੇ ਸਮਾਪਤ ਹੋਵੇਗਾ।