ਗ੍ਰਾਮ ਪੰਚਾਇਤ ਚੋਣਾਂ 2024: ਪੰਜਾਬ ਭਰ ਵਿਚ ਵੋਟਿੰਗ ਹੋਈ ਸ਼ੁਰੂ
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਅੰਦਰ ਪੰਚਾਇਤੀ ਚੋਣਾਂ ਨੂੰ ਲੈ ਕੇ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਾਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪੈਣਗੀਆਂ ਤੇ ਵੋਟਿੰਗ ਖ਼ਤਮ ਹੁੰਦਿਆਂ ਸਾਰ ਹੀ ਸੰਬੰਧਿਤ ਬੂਥਾਂ 'ਤੇ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਐਲਾਨੇ ਜਾਣਗੇ। ਪ੍ਰਾਪਤ ਅੰਕੜਿਆ ਅਨੁਸਾਰ 1,33,97,932 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ 25,588 ਸਰਪੰਚ ਅਤੇ 80,598 ਪੰਚਾਂ ਦੀ ਚੋਣ ਕਰਨਗੇ । ਚੋਣਾਂ ਦੌਰਾਨ ਕਿਸੇ ਵੀ ਅਣਸੁਖਾਵੀ ਘਟਨਾ ਨਾਲ ਨਜਿੱਠਣ ਲਈ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।