ਭਾਰੀ ਉਤਸ਼ਾਹ ਨਾਲ ਸਮੇਂ ਤੋਂ ਪਹਿਲਾਂ ਵੋਟ ਪਾਉਣ ਪਹੁੰਚੇ ਵੋਟਰ
ਸੰਦੌੜ, 15 ਅਕਤੂਬਰ (ਜਸਵੀਰ ਸਿੰਘ ਜੱਸੀ) - ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅੱਜ 15 ਅਕਤੂਬਰ ਨੂੰ ਵੋਟਿੰਗ ਦਾ ਦਿਨ ਹੈ ਅਤੇ ਸਮਾਂ 8 ਵਜੇ ਸ਼ੁਰੂ ਹੋਣਾ ਸੀ, ਪਰ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਵੋਟਰਾਂ ਵਿਚ ਇੰਨਾ ਉਤਸ਼ਾਹ ਸੀ ਕਿ ਉਹ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੋਲਿੰਗ ਸਟੇਸ਼ਨ 'ਤੇ ਆਪਣੀ ਵਾਰੀ ਦੀ ਉਡੀਕ ਕਰਨ ਲੱਗੇ ।