ਨਾਭਾ ਹਲਕੇ ਦੇ ਪਿੰਡਾਂ ਚ ਬੂਥਾਂ ਦੇ ਬਾਹਰ ਲੱਗੀਆਂ ਵੋਟਰਾਂ ਦੀਆਂ ਲੰਬੀਆਂ ਲਾਈਨਾਂ
ਨਾਭਾ, 15 ਅਕਤੂਬਰ (ਜਗਨਾਰ ਸਿੰਘ ਦੁਲੱਦੀ) - ਪੰਜਾਬ ਅੰਦਰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਨਾਭਾ ਹਲਕੇ ਅੰਦਰ ਵੋਟਾਂ ਪਾਉਣ ਦਾ ਕੰਮ ਠੀਕ 8 ਵਜੇ ਸ਼ੁਰੂ ਹੋ ਗਿਆ ਹੈ ਅਤੇ ਬੂਥਾਂ ਦੇ ਬਾਹਰ ਲੰਬੀਆਂ ਲਾਈਨਾਂ ਵੇਖਣ ਨੂੰ ਮਿਲ ਰਹੀਆਂ ਹਨ। ਬਜ਼ੁਰਗ ਅਤੇ ਅੰਗਹੀਣ ਵਿਅਕਤੀ ਵੀ ਵੋਟ ਪਾਉਣ ਨੂੰ ਤਰਜੀਹ ਦੇ ਰਹੇ ਹਨ।