ਪਿੰਡ ਬਿੰਜੋਕੀ ਖ਼ੁਰਦ ਵਿਖੇ ਵੋਟਰਾਂ 'ਚ ਭਾਰੀ ਉਤਸ਼ਾਹ
ਮਲੇਰਕੋਟਲਾ, 15 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅੱਜ ਵੋਟਾਂ ਪਾਉਣ ਦਾ ਦਿਨ ਹੈ ਤੇ ਵੋਟਿੰਗ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਬਿੰਜੋਕੀ ਖ਼ੁਰਦ ਵਿਖੇ ਵੋਟਰਾਂ ਵਿਚ ਇੰਨਾ ਉਤਸ਼ਾਹ ਪਾਇਆ ਜਾ ਰਿਹਾ ਕਿ ਉਹ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੋਲਿੰਗ ਸਟੇਸ਼ਨ 'ਤੇ ਆਪਣੀ-ਆਪਣੀ ਵਾਰੀ ਦਾ ਇੰਤਜ਼ਾਰ ਕਰ ਰਹੇ ਸਨ।ਅਮਨ ਸ਼ਾਂਤੀ ਨਾਲ ਵੋਟਿੰਗ ਦਾ ਅਮਲ ਸ਼ੁਰੂ ਹੋ ਚੁੱਕਾ ਹੈ।