ਡੀ.ਐਸ.ਪੀ. ਤਲਵੰਡੀ ਸਾਬੋ ਨੇ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ
ਤਲਵੰਡੀ ਸਾਬੋ, 15 ਅਕਤੂਬਰ (ਰਣਜੀਤ ਸਿੰਘ ਰਾਜੂ) - ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸ਼ਨ ਪੂਰੀ ਤਰਾਂ ਸੁਚੇਤ ਨਜ਼ਰ ਆ ਰਿਹਾ ਹੈ। ਇਸ ਦੇ ਤਹਿਤ ਡੀ.ਐਸ.ਪੀ. ਤਲਵੰਡੀ ਸਾਬੋ ਰਜੇਸ਼ ਸਨੇਹੀ ਦੀ ਅਗਵਾਈ ਚ ਪੁਲਿਸ ਦੇ ਉੱਡਣ ਦਸਤੇ ਪੋਲਿੰਗ ਬੂਥਾਂ 'ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।ਗੱਲਬਾਤ ਦੌਰਾਨ ਡੀ.ਐਸ.ਪੀ. ਰਜੇਸ਼ ਸਨੇਹੀ ਨੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਏ ਰੱਖਣ ਦੀ ਅਤੇ ਅਮਨ ਸ਼ਾਂਤੀ ਨਾਲ ਬੇਖ਼ੌਫ਼ ਹੋ ਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ।