ਪੰਚਾਇਤੀ ਚੋਣਾਂ ਦੌਰਾਨ ਲੋਹੀਆਂ ਦੇ ਪਿੰਡ ਜਲਾਲਪੁਰ ਕਲਾਂ ਵਿਖੇ ਲੜਾਈ, 1 ਫੱਟੜ
ਲੋਹੀਆਂ ਖਾਸ, 15 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਗ੍ਰਾਮ ਪੰਚਾਇਤਾਂ ਦੀਆਂ ਚੱਲ ਰਹੀਆਂ ਚੋਣਾਂ ਦੌਰਾਨ ਪਿੰਡ ਜਲਾਲਪੁਰ ਕਲਾਂ ਵਿਖੇ ਉਸ ਵੇਲੇ ਖੂਨੀ ਝੜਪ ਦੇਖਣ ਨੂੰ ਮਿਲੀ ਜਦੋਂ ਦੇਰ ਰਾਤ ਇਕ ਧਿਰ ਨੇ ਦੂਜੀ ਧਿਰ ਦੇ ਵਰਕਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸਰਪੰਚ ਉਮੀਦਵਾਰ ਭਾਈ ਤਰਸੇਮ ਸਿੰਘ ਕੋਮਲ ਨੇ ਦੱਸਿਆ ਕਿ ਉਨ੍ਹਾਂ ਦੇ ਸਾਥੀ ਕੁਲਦੀਪ ਸਿੰਘ ਪੁੱਤਰ ਬਲਵੀਰ ਸਿੰਘ ਨੂੰ ਦੂਜੀ ਧਿਰ ਨੇ ਸੱਟਾਂ ਮਾਰ ਕੇ ਗੰਭੀਰ ਜ਼ਖ਼ਮੀ ਕੀਤਾ ਹੈ ਜੋ ਜਲੰਧਰ ਦੇ ਸਰਕਾਰੀ ਹਸਪਤਾਲ ਵਿਖੇ ਜੇਰੇ ਇਲਾਜ ਹੈ।