ਹਲਕਾ ਭੁਲੱਥ ਅੰਦਰ ਪੰਚਾਇਤੀ ਚੋਣਾਂ ਦੌਰਾਨ ਵੋਟਾਂ ਪਾਉਣ ਦਾ ਕੰਮ ਸ਼ੁਰੂ
ਭੁਲੱਥ, (ਕਪੂਰਥਲਾ) 15 ਅਕਤੂਬਰ (ਮਨਜੀਤ ਸਿੰਘ ਰਤਨ)- ਪੰਚਾਇਤੀ ਚੋਣਾਂ ਦੇ ਚਲਦਿਆਂ ਹਲਕਾ ਭੁਲੱਥ ਦੇ ਵੱਖ ਵੱਖ ਪਿੰਡਾਂ ਵਿਚ ਸਵੇਰੇ 8 ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ। ਵੋਟਾਂ ਪਾਉਣ ਲਈ ਲੋਕ ਸਵੇਰ ਸਾਰ ਹੀ ਪੋਲਿੰਗ ਬੂਥਾਂ ’ਤੇ ਪਹੁੰਚਣੇ ਸ਼ੁਰੂ ਹੋ ਗਏ ਅਤੇ ਲੋਕਾਂ ਵਿਚ ਵੋਟਾਂ ਪਾਉਣ ਲਈ ਭਾਰੀ ਉਤਸ਼ਾਹ ਦੇਖਿਆ ਗਿਆ। ਵੱਖ ਵੱਖ ਪਿੰਡਾਂ ਵਿਚ ਪੋਲਿੰਗ ਬੂਥਾਂ ਦੇ ਬਾਹਰ ਵੀ ਰੌਣਕਾਂ ਦੇਖਣ ਨੂੰ ਮਿਲੀਆਂ।