ਪੰਚਾਇਤੀ ਚੋਣਾਂ ਲਈ ਵੋਟ ਪਾਉਣ ਦਾ ਕੰਮ ਸ਼ੁਰੂ
ਗੁਰੂਹਰਸਹਾਏ, (ਫ਼ਿਰੋਜ਼ਪੁਰ), 15 ਅਕਤੂਬਰ (ਕਪਿਲ ਕੰਧਾਰੀ)- ਗੁਰੂ ਹਰ ਸਹਾਏ ਵਿਚ ਪੰਚਾਇਤੀ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪਿੰਡਾਂ ਦੇ ਲੋਕ ਅੱਜ ਸਵੇਰ ਤੋਂ ਹੀ ਪਿੰਡਾਂ ਵਿਚ ਵੋਟ ਪਾਉਣ ਲਈ ਲੰਬੀਆਂ ਲੰਬੀਆਂ ਲਾਇਨਾਂ ਲਗਾ ਕੇ ਪੋਲਿੰਗ ਬੂਥਾਂ ਦੇ ਬਾਹਰ ਖੜੇ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ ਤੇ ਲੋਕਾਂ ਵਿਚ ਇਨ੍ਹਾਂ ਚੋਣਾਂ ਨੂੰ ਲੈ ਕੇ ਭਾਰੀ ਉਤਸਾਹ ਵੇਖਿਆ ਜਾ ਰਿਹਾ ਹੈ ਤੇ ਸਬ ਡਿਵੀਜ਼ਨ ਗੁਰੂ ਹਰ ਸਹਾਏ ਦੇ ਡੀ.ਐਸ.ਪੀ. ਸਤਨਾਮ ਸਿੰਘ ਵੀ ਪੁਲਿਸ ਪਾਰਟੀ ਸਮੇਤ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਵੇਰ ਤੋਂ ਹੀ ਸਰਗਰਮ ਹਨ।