ਫਰੀਦਕੋਟ : ਵੋਟਿੰਗ ਨੂੰ ਲੈ ਕੇ ਵੋਟਰਾਂ ਚ ਭਾਰੀ ਉਤਸ਼ਾਹ
ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ) - ਪੰਚਾਇਤੀ ਚੋਣਾਂ ਲਈ ਜ਼ਿਲ੍ਹੇ ਚ ਵੋਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ ਤੇ ਵੋਟਿੰਗ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵਿਧਾਇਕ ਗੁਰਦਿੱਤ ਸਿੰਘ ਨੇ ਵੀ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਦਾ ਇਸਤੇਮਾਲ ਕੀਤਾ ਤੇ ਪਿੰਡ ਵਾਸੀਆਂ ਨੂੰ ਸ਼ਾਂਤੀਪੂਰਵਕ ਵੋਟ ਪਾਉਣ ਦੀ ਅਪੀਲ ਕੀਤੀ।