ਪਿੰਡ ਮਹਿਤਾਬਪੁਰ ਵਿਖੇ ਵੋਟਰਾਂ ਚ ਭਾਰੀ ਉਤਸਾਹ
ਭੰਗਾਲਾ (ਹੁਸ਼ਿਆਰਪੁਰ), 15 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ) - ਪੰਚਾਇਤ ਚੋਣਾਂ ਦੇ ਮੱਦੇ ਨਜ਼ਰ ਅੱਜ ਵੋਟਾਂ ਪਾਉਣ ਦਾ ਦਿਨ ਹੈ ਤੇ ਵੋਟਿੰਗ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਮਹਿਤਾਬਪੁਰ ਵਿਖੇ ਵੋਟਰਾਂ ਵਿਚ ਇੰਨਾ ਉਤਸ਼ਾਹ ਪਾਇਆ ਜਾ ਰਿਹਾ ਹੈ ਕਿ ਉਹ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੋਲਿੰਗ ਸਟੇਸ਼ਨ 'ਤੇ ਆਪਣੀ ਆਪਣੀ ਵਾਰੀ ਦਾ ਇੰਤਜ਼ਾਰ ਕਰ ਰਹੇ ਸਨ। ਅਮਨ ਸ਼ਾਂਤੀ ਨਾਲ ਵੋਟਿੰਗ ਦਾ ਅਮਲ ਸ਼ੁਰੂ ਹੋ ਚੁੱਕਾ ਹੈ।