ਪੰਚਾਇਤੀ ਚੋਣਾਂ ਦੌਰਾਨ ਜੰਡਿਆਲਾ ਦੇ ਵੋਟਰਾਂ ਵਿਚ ਭਾਰੀ ਉਤਸ਼ਾਹ
ਜੰਡਿਆਲਾ ਮੰਜਕੀ, (ਜਲੰਧਰ), 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਹੋ ਰਹੀਆਂ ਪੰਚਾਇਤੀ ਚੋਣਾਂ ਦੇ ਸੰਬੰਧ ਵਿਚ ਸਥਾਨਕ ਕਸਬੇ ਦੇ ਵੋਟਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। 8 ਵਜੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੋਕ ਪੋਲਿੰਗ ਕੇਂਦਰਾਂ ਵਿਚ ਜਾ ਕੇ ਕਤਾਰਾਂ ਵਿਚ ਲੱਗਣੇ ਸ਼ੁਰੂ ਹੋ ਗਏ। ਬਜ਼ੁਰਗ ਅਤੇ ਅੰਗਹੀਣ ਵਿਅਕਤੀਆਂ ਵਿਚ ਵੀ ਵੋਟ ਦਾ ਇਸਤੇਮਾਲ ਕਰਨ ਲਈ ਉਤਸ਼ਾਹ ਦੇਖਿਆ ਗਿਆ। ਇਸ ਵਾਰ ਉਨ੍ਹਾਂ ਲਈ ਚੋਣ ਵਿਭਾਗ ਵਲੋਂ ਕੋਈ ਪ੍ਰਬੰਧ ਨਾ ਕੀਤੇ ਜਾਣ ਕਾਰਨ ਉਕਤ ਵਿਅਕਤੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।